ਜਲੰਧਰ ‘ਚ ਵਾਪਰਿਆ ਇਕ ਰੂਹ ਕੰਬਾਉਣ ਵਾਲਾ ਭਿਆਨਕ ਹਾਦਸਾ, ਇਕ ਵਿਅਕਤੀ ਦੀ ਮੌਤ

ਜਲੰਧਰ: ਜਲੰਧਰ ‘ਚ ਇਕ ਭਿਆਨਕ ਹਾਦਸਾ ਵਾਪਰਿਆ, ਜਿਸ ‘ਚ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦੁਸਾਂਝ ਰੋਡ ‘ਤੇ ਪਿੰਡ ਸਰਹਾਲ ਮੁੰਡੀ ‘ਚ ਹੋਏ ਦਰਦਨਾਕ ਸੜਕ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਅਤੇ 3 ਬੇਟੀਆਂ ਜ਼ਖਮੀ ਹੋ ਗਈਆਂ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਵਿਅਕਤੀ ਆਪਣੀ ਪਤਨੀ ਅਤੇ ਤਿੰਨ ਧੀਆਂ ਨਾਲ ਐਕਟਿਵਾ ‘ਤੇ ਜਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਦੁਸਾਂਝ ਰੋਡ ‘ਤੇ ਪਿੰਡ ਸਰਹਾਲ ਮੁੰਡੀ ਨੇੜੇ ਇਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਜ਼ਖਮੀਆਂ ਨੂੰ ਫਗਵਾੜਾ ਦੇ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ, ਜਿੱਥੇ ਬਲਵਿੰਦਰ ਕੁਮਾਰ ਦੀ ਮੌਤ ਹੋ ਗਈ, ਜਦਕਿ ਬਾਕੀ ਜ਼ਖਮੀਆਂ ਨੂੰ ਡਾਕਟਰਾਂ ਨੇ ਸਿਵਲ ਹਸਪਤਾਲ ਫਗਵਾੜਾ ਰੈਫਰ ਕਰ ਦਿੱਤਾ। ਹਾਦਸੇ ਦੀ ਸੂਚਨਾ ਮਿਲਦੇ ਹੀ ਚੌਕੀ ਦੁਸਾਂਝ ਕਲਾਂ ਦੇ ਇੰਚਾਰਜ ਏਐਸਆਈ ਸੁਭਾਸ਼ ਕੁਮਾਰ ਪੁਲਿਸ ਪਾਰਟੀ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਦੇ ਬਿਆਨਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਸ ਨੇ ਕਾਰ ਚਾਲਕ ਸੁਰਿੰਦਰ ਪਾਲ ਨੂੰ ਹਿਰਾਸਤ ‘ਚ ਲੈ ਲਿਆ ਹੈ।

One thought on “ਜਲੰਧਰ ‘ਚ ਵਾਪਰਿਆ ਇਕ ਰੂਹ ਕੰਬਾਉਣ ਵਾਲਾ ਭਿਆਨਕ ਹਾਦਸਾ, ਇਕ ਵਿਅਕਤੀ ਦੀ ਮੌਤ

Leave a Reply

Your email address will not be published. Required fields are marked *