ਜਲੰਧਰ ਦੇ ਪੌਸ਼ ਇਲਾਕੇ ‘ਚ ਗੁੰਡਾਗਰਦੀ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ
ਜਲੰਧਰ: ਜਲੰਧਰ ਦੇ ਪੌਸ਼ ਇਲਾਕੇ ‘ਚ ਵਿਦਿਆਰਥੀਆਂ ਵੱਲੋਂ ਗੁੰਡਾਗਰਦੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਨਿਊ ਜਵਾਹਰ ਨਗਰ ਮਾਰਕੀਟ ਦੇ ਇਕ ਮਸ਼ਹੂਰ ਕਾਲਜ ਦੇ ਵਿਦਿਆਰਥੀਆਂ ਨੇ ਗੁੰਡਾਗਰਦੀ ਕੀਤੀ। ਇਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਦੇ ਨਾਲ ਹੀ ਇਲਾਕੇ ਦੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ।
ਵਾਇਰਲ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਵਿਦਿਆਰਥੀਆਂ ਨੇ ਇਕ ਨੌਜਵਾਨ ‘ਤੇ ਜਾਨਲੇਵਾ ਹਮਲਾ ਕੀਤਾ ਹੈ। ਘਟਨਾ ਵਾਲੀ ਥਾਂ ਦੇ ਨੇੜੇ ਇੱਕ ਪਾਰਕ ਵਿੱਚ ਲੋਕਾਂ ਨੇ ਇਸ ਘਟਨਾ ਦੀ ਵੀਡੀਓ ਬਣਾਈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਘਟਨਾ ਤੋਂ ਬਾਅਦ ਪੁਲਿਸ ‘ਤੇ ਵੀ ਸਵਾਲ ਉੱਠ ਰਹੇ ਹਨ ਕਿਉਂਕਿ ਘਟਨਾ ਵਾਲੀ ਥਾਂ ਦੇ ਨੇੜੇ ਹੀ ਪੁਲਿਸ ਚੌਕੀ ਹੈ। ਇਸ ਤੋਂ ਬਾਅਦ ਵੀ ਹਮਲਾਵਰਾਂ ਨੇ ਜਨਤਕ ਤੌਰ ‘ਤੇ ਇਸ ਘਟਨਾ ਨੂੰ ਅੰਜਾਮ ਦਿੱਤਾ।
