hacklink hack forum hacklink film izle https://jeetbuzz-login-pk.com/register/grandpasha140betbetpuanmarsbahiscasibom girişasdasdasdasdmarsbahistambetmeritkingtipobettipobetbof casinokjghghdfhgskjghghdfhgsmeritkingaustralia online casinocasibomjojobet girişholiganbet girişcasibomjojobet girişholiganbetjojobetcasibom güncel girişjojobet girişbetcio girişcasibombetkanyon토토사이트madridbet girişcasibommeritkingmeritking girişjojobetjojobetCelitcbetpusulabetmarsbahis girişsahabet girişmadridbettaraftarium24kingroyalmeritkingmadridbetjustin tvmadridbetmadridbetaltay смотреть порноcasibomcasibom girişkingroyalkingroyal girişmeritking

ਪੰਜਾਬ ‘ਚ ਚੱਲ ਰਹੀ ਵਾਟਰ ਬੱਸ ਨੂੰ ਲੈ ਕੇ ਸਰਕਾਰ ਦਾ ਬਿਆਨ

ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਸਪੱਸ਼ਟ ਕੀਤਾ ਹੈ ਕਿ ਫਿਲਹਾਲ ਵਾਟਰ ਬੱਸਾਂ ਚਲਾਉਣ ਦੀ ਕੋਈ ਯੋਜਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੇ ਇੱਕ ਹਿੱਸੇ ਵਿੱਚ ਅਜਿਹੀਆਂ ਰਿਪੋਰਟਾਂ ਆਈਆਂ ਹਨ ਕਿ ਪੰਜਾਬ ਸਰਕਾਰ ਰਣਜੀਤ ਸਾਗਰ ਝੀਲ ਵਿੱਚ ਹਰੀਕੇ ਵਿਖੇ ਖੜ੍ਹੀ ਵਾਟਰ ਬੱਸ ਨੂੰ ਦੁਬਾਰਾ ਚਲਾਉਣ ਲਈ ਯਤਨ ਕਰ ਰਹੀ ਹੈ। ਸੌਂਦ ਨੇ ਕਿਹਾ ਕਿ ਇਹ ਰਿਪੋਰਟਾਂ ਬੇਬੁਨਿਆਦ ਅਤੇ ਗਲਤ ਹਨ ਅਤੇ ਅਸੀਂ ਇਨ੍ਹਾਂ ਤੋਂ ਇਨਕਾਰ ਕਰਦੇ ਹਾਂ। ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੀਆਂ ਸਾਰੀਆਂ ਰਿਪੋਰਟਾਂ ਅਫਵਾਹਾਂ ਤੋਂ ਇਲਾਵਾ ਕੁਝ ਨਹੀਂ ਹਨ।

ਸੈਰ ਸਪਾਟਾ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ‘ਤੇ ਪਏ ਬੇਲੋੜੇ ਆਰਥਿਕ ਬੋਝ ਦੀ ਆਲੋਚਨਾ ਕਰਦੇ ਹਨ ਕਿਉਂਕਿ ਪਿਛਲੀਆਂ ਸਰਕਾਰਾਂ ਵੱਲੋਂ ਇਸ ਪ੍ਰਾਜੈਕਟ ‘ਤੇ 8.63 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਗਲਤ ਸੀ। ਮੰਤਰੀ ਸੌਂਦ ਨੇ ਕਿਹਾ ਕਿ ਵਾਟਰ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ ਰਹੀ ਹੈ ਅਤੇ ਮੌਜੂਦਾ ਸਰਕਾਰ ਇਸ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬੱਸ ਹੁਣ ਸੰਚਾਲਨ ਲਈ ਪੂਰੀ ਤਰ੍ਹਾਂ ਅਯੋਗ ਹੈ ਅਤੇ ਇਸ ਦੇ ਚੱਲਣ ਕਾਰਨ ਕਿਸੇ ਵੱਡੇ ਹਾਦਸੇ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਜਿਹਾ ਕੋਈ ਫੈਸਲਾ ਨਹੀਂ ਲਵੇਗੀ ਜਿਸ ਨਾਲ ਲੋਕਾਂ ਦੀ ਜਾਨ-ਮਾਲ ਨੂੰ ਖਤਰਾ ਹੋਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਬੰਧ ਵਿੱਚ ਮੀਡੀਆ ਵਿੱਚ ਚੱਲ ਰਹੀਆਂ ਕਿਸੇ ਵੀ ਖ਼ਬਰਾਂ ‘ਤੇ ਵਿਸ਼ਵਾਸ ਨਾ ਕਰਨ ਕਿਉਂਕਿ ਸਰਕਾਰ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਵਚਨਬੱਧ ਹੈ।

ਮੰਤਰੀ ਨੇ ਕਿਹਾ ਕਿ ਇਹ ਵਾਟਰ ਬੱਸ ਪਹਿਲਾਂ ਵੀ ਘਾਟੇ ਦਾ ਸੌਦਾ ਸਾਬਤ ਹੋਈ ਹੈ ਕਿਉਂਕਿ ਇਸ ‘ਤੇ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ, ਜਦੋਂ ਕਿ ਆਮਦਨ ਨਾਮਾਤਰ ਰਹੀ ਹੈ। ਉਨ੍ਹਾਂ ਦੁਹਰਾਇਆ ਕਿ ਇਹ ਵਾਟਰ ਬੱਸ ਪੂਰੀ ਤਰ੍ਹਾਂ ਵਰਤੋਂ ਯੋਗ ਨਹੀਂ ਹੈ ਅਤੇ ਭਵਿੱਖ ਵਿੱਚ ਇਸ ਨੂੰ ਚਲਾਉਣ ਦੀ ਕੋਈ ਸੰਭਾਵਨਾ ਨਹੀਂ ਹੈ। ਸੌਂਦ ਨੇ ਕਿਹਾ ਕਿ ਇਹ ਪ੍ਰੋਜੈਕਟ ਪਿਛਲੀਆਂ ਸਰਕਾਰਾਂ ਦੇ ਗਲਤ ਫੈਸਲਿਆਂ ਦਾ ਨਤੀਜਾ ਹੈ, ਜਿਸ ਨਾਲ ਜਨਤਾ ਦਾ ਪੈਸਾ ਬਰਬਾਦ ਹੋਇਆ ਹੈ। ਇਹ ਪੈਸਾ ਲੋਕ ਭਲਾਈ ਸਕੀਮਾਂ ਵਿੱਚ ਵਰਤਿਆ ਜਾ ਸਕਦਾ ਸੀ।

Leave a Reply

Your email address will not be published. Required fields are marked *