ਸੁਰੱਖਿਆ ਗਾਰਡ ਨਾਲ ਭਿਆਨਕ ਹਾਦਸਾ, ਡਿਊਟੀ ‘ਤੇ ਪਹੁੰਚਣ ਤੋਂ ਪਹਿਲਾਂ ਮੌਤ
ਲੁਧਿਆਣਾ: ਲੁਧਿਆਣਾ ‘ਚ ਵਾਪਰੇ ਭਿਆਨਕ ਹਾਦਸੇ ‘ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਜਾਣਕਾਰੀ ਮਿਲੀ ਹੈ। ਬੀਤੀ ਰਾਤ ਥਾਣਾ ਲਾਡੋਵਾਲ ਅਧੀਨ ਪੈਂਦੀ ਹੰਬੜਾ ਪੁਲਿਸ ਚੌਕੀ ਦੇ ਇਲਾਕੇ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਇੱਕ ਛੋਟੇ ਹਾਥੀ ਚਾਲਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਕਤ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਚੌਕੀ ਇੰਚਾਰਜ ਗੁਰਚਰਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਕਰਮਜੀਤ ਸਿੰਘ ਵਾਸੀ, ਪਮਾਲ ਸਿੱਧਵਾ ਵੈਤ ਵਜੋਂ ਹੋਈ ਹੈ, ਜੋ ਇਕ ਕੱਪੜਾ ਫੈਕਟਰੀ ਵਿਚ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਬੀਤੀ ਰਾਤ ਕਰਮਜੀਤ ਸਿੰਘ ਰਾਤ ਦੀ ਡਿਊਟੀ ‘ਤੇ ਜਾ ਰਿਹਾ ਸੀ ਕਿ ਰਸਤੇ ‘ਚ ਇਕ ਛੋਟੇ ਹਾਥੀ ਟੈਂਪੂ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਉਸੇ ਸਮੇਂ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਹਾਥੀ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
