ਹਲਵਾਰਾ ਹਵਾਈ ਅੱਡੇ ਨੂੰ ਲੈ ਕੇ ਅਹਿਮ ਖ਼ਬਰ, ਤਿਆਰੀਆਂ ਸ਼ੁਰੂ
ਲੁਧਿਆਣਾ: ਲੁਧਿਆਣਾ ਦੇ ਦਿਹਾਤੀ ਇਲਾਕੇ ‘ਚ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਸੋਮਵਾਰ ਨੂੰ ਹਵਾਈ ਅੱਡੇ ‘ਤੇ ਚਾਰ ਮੈਂਬਰੀ ਸੁਰੱਖਿਆ ਦਸਤਾ ਤਾਇਨਾਤ ਕੀਤਾ ਗਿਆ ਸੀ। ਐਸਐਚਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਬਹੁਤ ਜਲਦੀ ਸਿਵਲ ਏਅਰਪੋਰਟ ਅਤੇ ਇੰਡੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ ਦੇ ਵਿਚਕਾਰ ਦੀ ਕੰਧ ਨੂੰ ਤੋੜ ਦਿੱਤਾ ਜਾਵੇਗਾ ਅਤੇ ਟੈਕਸੀਵੇਅ ਨੂੰ ਇੰਡੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ ਦੇ ਰਨਵੇ ਨਾਲ ਜੋੜ ਦਿੱਤਾ ਜਾਵੇਗਾ।
ਫਿਲਹਾਲ ਹਵਾਈ ਅੱਡੇ ਦੀ ਸੁਰੱਖਿਆ ਲਈ ਇਕ ਪੁਲਸ ਅਧਿਕਾਰੀ ਦੇ ਨਾਲ ਤਿੰਨ ਕਾਂਸਟੇਬਲ ਤਾਇਨਾਤ ਕੀਤੇ ਗਏ ਹਨ, ਜਦਕਿ ਆਉਣ ਵਾਲੇ ਦਿਨਾਂ ‘ਚ ਪੰਜਾਬ ਪੁਲਸ ਦੀ ਵੱਡੀ ਫੋਰਸ ਤਾਇਨਾਤ ਕੀਤੀ ਜਾਵੇਗੀ। ਜਸਵਿੰਦਰ ਸਿੰਘ ਨੇ ਦੱਸਿਆ ਕਿ ਏਅਰਫੋਰਸ ਸਟੇਸ਼ਨ ਹਲਵਾਰਾ ਦੇ ਅੰਦਰ ਇਸ ਗੇਟ ‘ਤੇ ਫੌਜ ਦੇ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ, ਜਦੋਂ ਕਿ ਸਿਵਲ ਏਅਰਪੋਰਟ ਖੇਤਰ ‘ਤੇ ਪੰਜਾਬ ਪੁਲਿਸ ਤਾਇਨਾਤ ਕੀਤੀ ਜਾਵੇਗੀ। ਇਹ ਦਸਤਾ ਹਵਾਈ ਅੱਡੇ ‘ਤੇ 24 ਘੰਟੇ ਸੁਰੱਖਿਆ ਡਿਊਟੀ ‘ਤੇ ਰਹੇਗਾ ਅਤੇ ਉਨ੍ਹਾਂ ਦੇ ਖਾਣ-ਪੀਣ, ਪਾਣੀ ਅਤੇ ਰਹਿਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।
ਹਵਾਈ ਅੱਡੇ ਤੋਂ ਉਡਾਣਾਂ ਮੁੜ ਸ਼ੁਰੂ ਹੋਣ ਤੋਂ ਬਾਅਦ ਕੇਂਦਰੀ ਸੁਰੱਖਿਆ ਏਜੰਸੀ ਸੀਆਈਐਸਐਫ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਪੁਲਿਸ ਅਤੇ ਸੀਆਈਐਸਐਫ ਮਿਲ ਕੇ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਸੁਰੱਖਿਆ ਪ੍ਰਦਾਨ ਕਰਾਂਗੇ।
